ਸੈਕਰਾਮੈਂਟੋ — ਬੀਤੇ ਦਿਨ ਲੈਂਗੂਏਜ ਅਸੈਸੀਬਿਲਟੀ ਕਮੇਟੀ ਦੀ ਇਕ ਅਹਿਮ ਮੀਟਿੰਗ ਸੈਕਟਰੀ ਆਫ ਸਟੇਟ ਆਫਿਸ ਵਿਖੇ ਹੋਈ, ਜਿੱਥੇ ਕੈਲੀਫੋਰਨੀਆ ‘ਚ ਆਉਣ ਵਾਲੇ ਸਮੇਂ ‘ਚ ਹੋਣ ਵਾਲੀਆਂ ਚੋਣਾਂ ਬਾਰੇ ਵਿਚਾਰ-ਵਟਾਂਦਰੇ ਕੀਤੇ ਗਏ। ਇਸ ਦੌਰਾਨ ਵੱਖ-ਵੱਖ ਮੈਂਬਰਾਂ ਨੇ ਆਪੋ-ਆਪਣੇ ਵਿਚਾਰ ਪੇਸ਼ ਕੀਤੇ।
ਕਮੇਟੀ ਦੇ ਮੈਂਬਰ ਗੁਰਜਤਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਤੋਂ ਆਏ ਬਹੁਤ ਸਾਰੇ ਲੋਕ ਚਾਹੇ ਸਿਟੀਜ਼ਨ ਬਣ ਗਏ ਹਨ ਪਰ ਉਨ੍ਹਾਂ ਨੂੰ ਹਾਲੇ ਵੀ ਇੰਗਲਿਸ਼ ਪੜ੍ਹਨ ਵਿਚ ਮੁਸ਼ਕਿਲ ਪੇਸ਼ ਆਉਂਦੀ ਹੈ।ਇਸ ਕਰਕੇ ਉਨ੍ਹਾਂ ਲੋਕਾਂ ਲਈ ਬੈਲੇਟ ਪੇਪਰ ਪੰਜਾਬੀ ਬੋਲੀ ਵਿਚ ਵੀ ਹੋਣਾ ਚਾਹੀਦਾ ਹੈ, ਜਿਸ ‘ਤੇ ਸਾਰੇ ਮੈਂਬਰਾਂ ਨੇ ਸਹਿਮਤੀ ਪ੍ਰਗਟ ਕੀਤੀ। ਇਸ ਬਾਰੇ ਜਲਦੀ ਹੀ ਕੋਈ ਫੈਸਲਾ ਲਿਆ ਜਾਵੇਗਾ।

LEAVE A REPLY

Please enter your comment!
Please enter your name here