ਪਟਿਆਲਾ —ਪਟਿਆਲਾ ਲੋਕ ਸਭਾ ਹਲਕੇ ਦੇ ਲਈ 19 ਮਈ ਨੂੰ ਪਾਈਆਂ ਗਈਆਂ ਵੋਟਾਂ ਦਾ ਕੰਮ ਅੱਜ ਸਵੇਰੇ 8.00 ਵਜੇ ਸ਼ੁਰੂ ਹੋ ਚੁੱਕਿਆ ਹੈ। ਪ੍ਰਸਾਸ਼ਨ ਵੱਲੋਂ ਹਰ ਗਿਣਤੀ ਕੇਂਦਰ ਵਿਖੇ ਇੱਕ ਗਿਣਤੀ ਸੁਪਰਵਾਈਜ਼ਰ, ਮਾਈਕਰੋ ਅਬਜ਼ਰਵਰ ਅਤੇ ਸਹਾਇਕ ਸਮੇਤ ਹੋਰ ਤਕਨੀਕੀ ਅਮਲਾ ਤਾਇਨਾਤ ਕੀਤਾ ਗਿਆ ਹੈ ਅਤੇ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਗਏ 6 ਚੋਣ ਨਿਗਰਾਨ ਵਿਸ਼ੇਸ਼ ਤੌਰ ‘ਤੇ ਮੌਜੂਦ ਹਨ। ਪ੍ਰਸਾਸ਼ਨ ਵੱਲੋਂ ਗਿਣਤੀ ਕੇਂਦਰਾਂ ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਹੁਣ ਤੱਕ ਪਟਿਆਲਾ ‘ਚ ਹੁਣ ਤੱਕ 19 ‘ਚੋਂ 8 ਰਾਊਂਡ ਪੂਰੇ ਹੋ ਚੁੱਕੇ ਹਨ। ਜਿਨ੍ਹਾਂ ‘ਚੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ 88087 ਵੋਟਾਂ ਨਾਲ ਸੁਰਜੀਤ ਸਿੰਘ ਰੱਖੜਾ ਨੂੰ ਪਛਾੜ ਕੇ ਅੱਗੇ ਚੱਲ ਰਹੇ ਹਨ।

ਦੱਸਣਯੋਗ ਹੈ ਕਿ ਪਟਿਆਲਾ ਵਿਚ ਮੁੱਖ ਮੁਕਾਬਲਾ ਕਾਂਗਰਸ ਦੀ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ, ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਮੌਜੂਦਾ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਅਤੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਡਾ. ਧਰਮਵੀਰ ਗਾਂਧੀ ਦੇ ਵਿਚਕਾਰ ਹੈ।

LEAVE A REPLY

Please enter your comment!
Please enter your name here