ਪਟਿਆਲਾ : 19 ਮਈ ਨੂੰ ਪਈਆਂ ਲੋਕ ਸਭਾ ਚੋਣਾਂ ਦੇ ਨਤੀਜਿਆਂ ਦਾ ਐਲਾਨ ਦਿੱਤਾ ਗਿਆ ਹੈ। ਲੋਕ ਸਭਾ ਚੋਣਾਂ ਵਿਚ ਪ੍ਰਨੀਤ ਕੌਰ ਨੇ ਇਤਿਹਾਸ ਸਿਰਜ ਕੇ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੂੰ 160999 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ ਹੈ। ਇਥੇ ਇਹ ਵੀ ਦੱਸ ਦੇਈਏ ਕਿ ਲੋਕ ਸਭਾ ਚੋਣਾਂ ਵਿਚ ਸੂਬੇ ਭਰ ਵਿਚੋਂ ਪ੍ਰਨੀਤ ਕੌਰ ਦੀ ਇਹ ਸਭ ਤੋਂ ਵੱਡੀ ਜਿੱਤ ਹੈ।
ਕਾਂਗਰਸ ਪਾਰਟੀ ਦੀ ਉਮੀਦਵਾਰ ਪ੍ਰਨੀਤ ਕੌਰ ਨੂੰ 528691 ਵੋਟਾਂ ਪਈਆਂ ਸੀ, ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਸੁਰਜੀਤ ਸਿੰਘ ਰੱਖੜਾ ਨੂੰ 367692 ਵੋਟਾਂ ਮਿਲੀਆਂ। ਇਸ ਤੋਂ ਇਲਾਵਾ ਨਵਾਂ ਪੰਜਾਬ ਪਾਰਟੀ ਦੇ ਉਮੀਦਵਾਰ ਧਰਮਵੀਰ ਗਾਂਧੀ 161111 ਵੋਟਾਂ ਨਾਲ ਤੀਜੇ ਨੰਬਰ ‘ਤੇ ਜਦਕਿ ਆਮ ਆਦਮੀ ਪਾਰਟੀ ਦੀ ਉਮੀਦਵਾਰ ਨੀਨਾ ਮਿੱਤਲ 56716 ਵੋਟਾਂ ਨਾਲ ਚੌਥੇ ਨੰਬਰ ‘ਤੇ ਰਹੇ ਹਨ।

LEAVE A REPLY

Please enter your comment!
Please enter your name here