ਬਠਿੰਡਾ – ਗੁਰਮੀਤ ਰਾਮ ਰਹੀਮ ਜਬਰ-ਜ਼ਨਾਹ ਅਤੇ ਕਤਲ ਵਰਗੇ ਮਾਮਲਿਆਂ ‘ਚ ਸਜ਼ਾ ਕੱਟ ਰਿਹਾ ਹੈ ਅਤੇ ਇਸ ‘ਤੇ ਕਿਸੇ ਵੀ ਤਰ੍ਹਾਂ ਦਾ ਤਰਸ ਨਹੀਂ ਕਰਨਾ ਚਾਹੀਦਾ। ਉਕਤ ਵਿਚਾਰਾਂ ਦਾ ਪ੍ਰਗਟਾਵਾ ਬਠਿੰਡਾ ‘ਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸਰਬਤ ਖਾਲਸਾ ਦੇ ਜਥੇਦਾਰ ਦਾਦੂਵਾਲ ਵਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡੇਰਾ ਮੁਖੀ ਇਕ ਪ੍ਰਭਾਵਸ਼ਾਲੀ ਵਿਅਕਤੀ ਹੈ ਅਤੇ ਉਹ ਬਾਹਰ ਆ ਕੇ ਆਪਣੇ ਖਿਲਾਫ਼ ਚੱਲ ਰਹੇ ਸਾਧੂਆਂ ਨੂੰ ਨਿਪੁੰਸਕ ਬਣਾਉਣ, ਮੌੜ ਬੰਬ ਕਾਂਡ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਚੱਲ ਰਹੇ ਮਾਮਲਿਆਂ ‘ਚ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੋਟਾਂ ਲਈ ਉਸ ਨੂੰ ਬਾਹਰ ਕੱਢ ਰਹੀ ਹੈ ਪਰ ਇਸ ਨਾਲ ਗੰਭੀਰ ਨਤੀਜੇ ਸਾਹਮਣੇ ਆ ਸਕਦੇ ਹਨ। ਜੇਕਰ ਡੇਰਾ ਮੁਖੀ ਦੇ ਬਾਹਰ ਆਉਣ ਨਾਲ ਹਰਿਆਣਾ ਜਾਂ ਪੰਜਾਬ ਦਾ ਮਾਹੌਲ ਖਰਾਬ ਹੁੰਦਾ ਹੈ ਤਾਂ ਇਸ ਲਈ ਹਰਿਆਣਾ ਦੀ ਖੱਟੜ ਸਰਕਾਰ ਪੁਰੀ ਤਰ੍ਹਾਂ ਜ਼ਿੰਮੇਵਾਰ ਹੋਵੇਗੀ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵਰ੍ਹਦੇ ਹੋਏ ਜਥੇਦਾਰ ਦਾਦੂਵਾਲ ਨੇ ਕਿਹਾ ਕਿ ਕੈਪਟਨ ਵੀ ਬਾਦਲਾਂ ਦੀ ਤਰ੍ਹਾਂ ਡੇਰਾ ਮੁਖੀ ਅਤੇ ਡੇਰਾ ਪ੍ਰੇਮੀਆਂ ਦੇ ਹਿੱਤਾਂ ਦੀ ਪੂਰਤੀ ਕਰ ਰਹੇ ਹਨ। ਇਸ ਕਾਰਣ ਡੇਰਾ ਮੁਖੀ ਨੂੰ ਬੇਅਦਬੀ ਜਾਂ ਬੰਬ ਕਾਂਡ ਦੇ ਮਾਮਲੇ ਵਿਚ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਪੁੱਛਗਿੱਛ ਨਹੀਂ ਕੀਤੀ ਗਈ। ਇਹੀ ਨਹੀਂ ਕੈਪਟਨ ਵਲੋਂ ਜ਼ਮਾਨਤ ‘ਤੇ ਰਿਹਾਅ ਹੋਏ ਡੇਰਾ ਪ੍ਰੇਮੀਆਂ ਨੂੰ ਵੀ ਸੁਰੱਖਿਆ ਮੁਹੱਈਆ ਕਰਵਾਉਣ ਨਾਲ ਡੇਰਾ ਪ੍ਰੇਮੀਆਂ ‘ਚ ਰੋਸ ਹੈ।

LEAVE A REPLY

Please enter your comment!
Please enter your name here