ਨਿਊਯਾਰਕ— ਅਮਰੀਕੀ ਅਧਿਕਾਰੀਆਂ ਨੇ ਇਕ ਪੰਜਾਬੀ ਨੌਜਵਾਨ ਨੂੰ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗਲਤ ਤਰੀਕੇ ਨਾਲ ਕੈਨੇਡਾ ਤੋਂ ਅਮਰੀਕਾ ਲੈ ਜਾਣ ਦਾ ਦੋਸ਼ੀ ਠਹਿਰਾਇਆ ਹੈ। 30 ਸਾਲਾ ਜਸਵੰਤ ਸਿੰਘ ਨੂੰ ਬਾਰਡਰ ਪੈਟਰੋਲ ਏਜੰਟ ਅਤੇ ਕਸਟਮ ਤੇ ਬਾਰਡਰ ਪ੍ਰੋਟੈਕਸ਼ਨ ਏਜੰਸੀ ਨੇ ਹੈਲੀਕਾਪਟਰ ਦੀ ਮਦਦ ਨਾਲ ਫੜਿਆ। ਵੀਰਵਾਰ ਨੂੰ ਉਸ ਨੂੰ ਨਿਊਯਾਰਕ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਕਿਹਾ ਕਿ ਉਹ ਦੋ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਆਪਣੇ ਵਾਹਨ ਰਾਹੀਂ ਸਰਹੱਦ ਪਾਰ ਕਰਵਾ ਰਿਹਾ ਸੀ। ਇਸ ਕੰਮ ਲਈ ਉਸ ਨੇ 2, 200 ਡਾਲਰ ਲਏ ਸਨ।
ਜਸਵੰਤ ਅਮਰੀਕਾ ਦੇ ਸ਼ਹਿਰ ਫਿਲਾਡੇਲਫੀਆ ਦਾ ਰਹਿਣ ਵਾਲਾ ਹੈ ਤੇ ਫਿਲਹਾਲ ਹਿਰਾਸਤ ‘ਚ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਹੈਲੀਕਾਪਟਰ ‘ਚ ਸਵਾਰ ਅਧਿਕਾਰੀਆਂ ਨੇ ਕਈ ਲੋਕਾਂ ਨੂੰ ਅਮਰੀਕਾ ਦੇ ਸੈਂਟ ਲਾਰੈਂਸ ਨਦੀ ਨੂੰ ਪਾਰ ਕਰਦਿਆਂ ਦੇਖਿਆ ਅਤੇ ਜਸਵੰਤ ਸਿੰਘ ਨੂੰ ਹਿਰਾਸਤ ‘ਚ ਲਿਆ ਗਿਆ। ਜ਼ਿਕਰਯੋਗ ਹੈ ਕਿ ਲੋਕ ਗੈਰ ਕਾਨੂੰਨੀ ਤਰੀਕੇ ਨਾਲ ਕੈਨੇਡਾ ਤੋਂ ਅਮਰੀਕਾ ‘ਚ ਦਾਖਲ ਹੁੰਦੇ ਹਨ।

LEAVE A REPLY

Please enter your comment!
Please enter your name here