ਲੁਧਿਆਣਾ : ਇੱਥੇ ਐੱਸ. ਟੀ. ਐੱਫ. ਦੀ ਟੀਮ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ, ਜਦੋਂ 10 ਕਰੋੜ ਦੀ ਹੈਰੋਇਨ ਸਮੇਤ 2 ਔਰਤਾਂ ਸਣੇ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ ਦੋਸ਼ੀਆਂ ਕੋਲੋਂ 2 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਹੋਈ ਹੈ।ਜਾਣਕਾਰੀ ਦਿੰਦਿਆਂ ਐੱਸ. ਟੀ. ਐੱਫ. ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਕੇਵਲ ਕ੍ਰਿਸ਼ਨ ਵਾਸੀ ਮੋਗਾ, ਪਾਇਲ ਵਾਸੀ ਲੁਧਿਆਣਾ ਅਤੇ ਪੂਨਮ ਰਾਣੀ ਵਾਸੀ ਲੁਧਿਆਣਾ ਦੇ ਤੌਰ ‘ਤੇ ਹੋਈ ਹੈ, ਜਦੋਂ ਕਿ ਇਨ੍ਹਾਂ ‘ਚੋਂ ਇਕ ਦੋਸ਼ੀ ਸੰਜੀਵ ਕੁਮਾਰ ਮੌਕੇ ਤੋਂ ਫਰਾਰ ਹੋ ਗਿਆ।
ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀ ਜਦੋਂ ਸਵਿੱਫਟ ਕਾਰ ‘ਚ ਗਿੱਲ ਪੁਲ ਨੇੜੇ ਜਾ ਰਹੇ ਸਨ ਤਾਂ ਪੁਲਸ ਵਲੋਂ ਲਾਏ ਨਾਕੇ ‘ਤੇ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਤਿੰਨਾਂ ਦੋਸ਼ੀਆਂ ਕੋਲੋਂ 2 ਕਿੱਲੋ, 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਤਿੰਨੇ ਦੋਸ਼ੀਆਂ ਨੂੰ ਵੀਰਵਾਰ ਨੂੰ ਅਦਾਲਤ ‘ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ। ਇਨ੍ਹਾਂ ਪਾਸੋਂ ਹੋਰ ਲੰਬੀ ਪੁੱਛਗਿੱਛ ਕਰਕੇ ਇਨ੍ਹਾਂ ਦੇ ਹਾਗਕਾਂ ਤੇ ਸਾਥੀਆਂ ਬਾਰੇ ਪਤਾ ਲਾਇਆ ਜਾਵੇਗਾ। ਦੋਸ਼ੀਆਂ ਪਾਸੋਂ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

LEAVE A REPLY

Please enter your comment!
Please enter your name here