Repersantatv of Naroa Punjab Manch hold a press conference in Jalandhar on Sunday. Photo Sarabjit Singh, with Ajay Story

ਜਲੰਧਰ-ਪੰਜਾਬ ਦੇ ਭਖ਼ਦੇ ਮਸਲਿਆਂ ‘ਤੇ ਕਰਵਾਏ ਗਏ ਸੈਮੀਨਾਰ ਦੌਰਾਨ ਬੁਲਾਰਿਆਂ ਨੇ ਇਸ ਗੱਲ ‘ਤੇ ਇੱਕਮਤ ਹੁੰਦਿਆਂ ਡੂੰਘੀ ਚਿੰਤਾ ਪ੍ਰਗਟਾਈ ਕਿ ਜੇਕਰ ਜਲ ਸੰਕਟ ਵਿੱਚ ਫਸੇ ਸੂਬੇ ਨੂੰ ਨਾ ਬਚਾਇਆ ਗਿਆ ਤਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਆਉਂਦੇ 25 ਸਾਲਾਂ ਤੱਕ ਮੁੱਕ ਜਾਵੇਗਾ। ਪੰਜਾਬ ਪ੍ਰੈੱਸ ਕਲੱਬ ਵਿੱਚ ਇਹ ਸੈਮੀਨਾਰ ਪੰਜਾਬ ਜਾਗ੍ਰਿਤੀ ਮੰਚ ਵੱਲੋਂ ਕਰਵਾਇਆ ਗਿਆ ਸੀ। ਸੂਬੇ ਭਰ ਵਿੱਚੋਂ ਆਏ ਚਿੰਤਕਾਂ ਨੇ ਕਿਹਾ ਕਿ ਪੰਜਾਬ ਵਿੱਚ ਤੇਜ਼ੀ ਨਾਲ ਧਰਤੀ ਹੇਠਲਾ ਪਾਣੀ ਡੂੰਘਾ ਹੁੰਦਾ ਜਾ ਰਿਹਾ ਹੈ। ਇੱਥੋਂ ਦੀ ਹਵਾ ਸਾਹ ਲੈਣ ਯੋਗ ਨਹੀਂ ਰਹੀ। ਖਾਣ ਵਾਲੀਆਂ ਵਸਤਾਂ ਵਿੱਚ ਕੀਟਨਾਸ਼ਕ ਦਵਾਈਆਂ ਅਤੇ ਰਸਾਇਣਕ ਖਾਦਾਂ ਦੇ ਮਾਰੂ ਪ੍ਰਭਾਵ ਦੇਖਣ ਨੂੰ ਮਿਲ ਰਹੇ ਹਨ। ਪੰਜਾਬ ਦੇ ਹਰ ਪਿੰਡ ਵਿੱਚ ਕੈਂਸਰ ਨੇ ਆਪਣੀਆਂ ਜੜ੍ਹਾਂ ਡੂੰਘੀਆਂ ਕਰ ਲਈਆਂ ਹਨ। ਪੰਜਾਬ ਦੀ ਜਵਾਨੀ ਨਸ਼ਿਆਂ ਨਾਲ ਮਰ ਰਹੀ ਹੈ। ਇਸ ਸੈਮੀਨਾਰ ਵਿੱਚ ਬੁੱਧੀਜੀਵੀਆਂ, ਸਮਾਜ ਸੇਵੀ ਜੱਥੇਬੰਦੀਆਂ, ਕਿਸਾਨ ਜੱਥੇਬੰਦੀਆਂ ਸਮੇਤ ਕਈ ਵਿਦਵਾਨਾਂ ਨੇ ਹਿੱਸਾ ਲਿਆ। ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪਾਣੀਆਂ ਦੇ ਪਲੀਤ ਹੋਣ ਦਾ ਵੱਡਾ ਕਾਰਨ ਮਨੁੱਖੀ ਲਾਲਚ ਹੈ। ਉਨ੍ਹਾਂ ਨੇ ਸੱਦਾ ਦਿੱਤਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆ ਰਹੇ 550ਵੇਂ ਪ੍ਰਕਾਸ਼ ਪੁਰਬ ਨੂੰ ਵਾਤਾਵਰਨ ਦੀ ਰਾਖੀ ਵਜੋਂ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਘੱਟੋ-ਘੱਟ 5 ਬੂਟੇ ਲਗਾਉਣੇ ਚਾਹੀਦੇ ਹਨ। ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਧਰਤੀ ਹੇਠਲੇ ਪਾਣੀ ਦੇ ਸੰਕਟ ਲਈ ਇਕੱਲੇ ਕਿਸਾਨਾਂ ਨੂੰ ਕਸੂਰਵਾਰ ਠਹਿਰਾਏ ਜਾਣ ’ਤੇ ਇਤਰਾਜ਼ ਉਠਾਉਂਦਿਆਂ ਕਿਹਾ ਕਿ ਉਹ ਕਿਸਾਨੀ ਸੰਕਟ ਬਾਰੇ ਵਿਚਾਰ-ਚਰਚਾ ਕਰਨ ਲਈ 15 ਜੁਲਾਈ ਤੋਂ ਬਾਅਦ ਚੰਡੀਗੜ੍ਹ ’ਚ ਵਿਸ਼ਾਲ ਇਕੱਠ ਕਰਨਗੇ।

LEAVE A REPLY

Please enter your comment!
Please enter your name here