ਬਰਨਾਲਾ/ਮਹਿਲ ਕਲਾਂ : ਮਹਿਲ ਕਲਾਂ ਵਿਖੇ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਛੀਨੀਵਾਲ ਕਲਾਂ ਰੋਡ ‘ਤੇ ਸਥਿਤ ਇਕ ਪੋਲਟਰੀ ਫਾਰਮ ਵਿਚ ਕਿਸਾਨ ਆਗੂ ਦਾ ਤੇਜ਼ਧਾਰ ਹਥਿਆਰ ਨਾਲ ਗਲ ਵੱਢ ਕੇ ਕਤਲ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਕਿਯੂ ਰਾਜੇਵਾਲ ਬਲਾਕ ਮਹਿਲ ਕਲਾਂ ਦੇ ਸੀਨੀਅਰ ਮੀਤ ਪ੍ਰਧਾਨ ਬਹਾਦਰ ਸਿੰਘ ਪੁੱਤਰ ਮਲਕੀਤ ਸਿੰਘ ਜੋ ਕਿ ਰੋਜ਼ਾਨਾ ਵਾਂਗ ਆਪਣੇ ਪੋਲਟਰੀ ਫਾਰਮ ਵਿਚ ਹੀ ਸੁੱਤੇ ਪਏ ਸਨ।
ਐਤਵਾਰ ਸਵੇਰੇ ਜਦੋਂ ਬਹਾਦਰ ਸਿੰਘ ਦੀ ਪਤਨੀ ਉਨ੍ਹਾਂ ਨੂੰ ਚਾਹ ਦੇਣ ਫਾਰਮ ਵਿਚ ਆਈ ਤਾਂ ਬਹਾਦਰ ਸਿੰਘ ਦਾ ਗਲਾ ਵੱਢ ਕੇ ਕਤਲ ਹੋ ਚੁੱਕਾ ਸੀ। ਜਿਸ ਦੀ ਸੂਚਨਾ ਪਰਿਵਾਰ ਨੇ ਤੁਰੰਤ ਪੁਲਸ ਨੂੰ ਦਿੱਤੀ।
ਕਤਲ ਦੀ ਸੂਚਨਾ ਮਿਲਦੇ ਹੀ ਐੱਸ. ਐੱਸ. ਪੀ. ਬਰਨਾਲਾ ਹਰਜੀਤ ਸਿੰਘ, ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਕਮਲਜੀਤ ਸਿੰਘ ਗਿੱਲ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਸ ਨੇ ਬਹਾਦਰ ਸਿੰਘ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ।

LEAVE A REPLY

Please enter your comment!
Please enter your name here