ਪਟਿਆਲਾ —ਸੂਬੇ ਦੇ ਨਵੇਂ ਬਣੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿੱਖਿਆ ਪ੍ਰਤੀ ਨੀਤੀ ਉੱਚ ਪੱਧਰ ਦੀ ਹੈ। ਪਿਛਲੇ ਲੰਘੇ ਸੈਸ਼ਨ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਨਤੀਜਾ ਬਹੁਤ ਹੀ ਵਧੀਆ ਰਿਹਾ ਹੈ। ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਸਿੰਗਲਾ ਇਥੇ ਸੀਨੀਅਰ ਕਾਂਗਰਸੀ ਆਗੂ ਵਿਨੋਦ ਕੁਮਾਰ ਨੀਟੂ ਅਤੇ ਮਯੰਕ ਬਾਤਿਸ਼ ਨਾਲ ਮੁਲਾਕਾਤ ਕਰਨ ਤੋਂ ਬਾਅਦ ਗੱਲਬਾਤ ਕਰ ਰਹੇ ਸਨ।
ਇਸ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਨਾਲ-ਨਾਲ ਸਿੱਖਿਆ ਵਿਭਾਗ ਦਾ ਚਾਰਜ ਸੰਭਾਲਣ ‘ਤੇ ਨੀਟੂ ਅਤੇ ਬਾਤਿਸ਼ ਨੇ ਵਿਜੇਇੰਦਰ ਸਿੰਗਲਾ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਤ ਵੀ ਕੀਤਾ। ਸਿੰਗਲਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਿਆ ਜਾਵੇਗਾ। ਸਕੂਲਾਂ ਵਿਚ ਉੱਚ ਪੱਧਰ ਦੀਆਂ ਲੈਬਾਂ ਨੂੰ ਵਿਕਾਸ ਕਰਨ ਦੇ ਨਾਲ-ਨਾਲ ਖੇਡਾਂ ਵਿਚ ਦਿਲਚਸਪੀ ਦਿਖਾਉਣ ਵਾਲਿਆਂ ਨੂੰ ਕੌਮੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਕੈਂਪਾਂ ਵਿਚ ਭੇਜ ਕੇ ਉਨ੍ਹਾਂ ਦੀ ਖੇਡਣ ਦੀ ਸਮਰੱਥਾ ਨੂੰ ਹੋਰ ਨਿਖਾਰਿਆ ਜਾਵੇਗਾ। ਸਕੂਲਾਂ ਵਿਚ ਪੀਣ ਵਾਲੇ ਪਾਣੀ ਲਈ ਸਰਕਾਰ ਵੱਲੋਂ ਆਰ. ਓ. ਸਿਸਟਮ ਲਾਏ ਜਾ ਰਹੇ ਹਨ ਤਾਂ ਜੋ ਗਰਮੀਆਂ ਵਿਚ ਬੱਚਿਆਂ ਨੂੰ ਸਾਫ਼ ਅਤੇ ਸ਼ੁੱਧ ਪੀਣ ਵਾਲਾ ਪਾਣੀ ਮਿਲ ਸਕੇ।
ਇਸ ਮੌਕੇ ਦੀਪਕ ਕੁਮਾਰ ਅਤੇ ਮਯੰਗ ਬਾਤਿਸ਼ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਆਪਣੇ ਵਿਭਾਗ ਪ੍ਰਤੀ ਬਹੁਤ ਸੰਜੀਦਾ ਹਨ। ਉਨ੍ਹਾਂ ਦੀ ਰਹਿਨੁਮਾਈ ਹੇਠ ਦੋਵੇਂ ਵਿਭਾਗ ਪਹਿਲਾਂ ਨਾਲੋਂ ਜ਼ਿਆਦਾ ਤਰੱਕੀ ਕਰਨਗੇ।

LEAVE A REPLY

Please enter your comment!
Please enter your name here