ਤਲਵੰਡੀ ਸਾਬੋ : ਅੱਜ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਅਤੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਨੇ ਹਲਕਾ ਤਲਵੰਡੀ ਸਾਬੋ ਦੇ ਗੜ੍ਹੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਹੈ। ਸਾਬਕਾ ਵਿਧਾਇਕ ਨੇ ਕਿਹਾ ਕਿ ਗੜ੍ਹੇਮਾਰੀ ਨਾਲ ਕਿਸਾਨਾਂ ਦਾ ਬਹੁਤ ਨੁਕਸਾਨ ਹੋ ਗਿਆ ਹੈ, ਜਿਸ ਤਰ੍ਹਾਂ ਅਕਾਲੀ-ਭਾਜਪਾ ਸਰਕਾਰ ਸਮੇਂ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ ਨੂੰ ਵੀ ਮੁਆਵਜ਼ਾ ਜਾਰੀ ਕੀਤਾ ਗਿਆ ਸੀ ਉਸੇ ਤਰ੍ਹਾਂ ਕਾਂਗਰਸ ਸਰਕਾਰ ਵੀ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਤੁਰੰਤ ਮੁਆਵਜ਼ਾ ਜਾਰੀ ਕਰੇ।
ਦੱਸ ਦੇਈਏ ਕਿ ਬੁੱਧਵਾਰ ਨੂੰ ਪਈ ਬਾਰਿਸ਼ ਕਾਰਨ ਤਲਵੰਡੀ ਸਾਬੋ ਅਤੇ ਆਸ-ਪਾਸ ਦੇ ਪਿੰਡਾਂ ਵਿਚ ਕਿਸਾਨਾਂ ਦੀ ਬੀਜੀ ਹੋਈ ਨਰਮੇ ਦੀ ਫਸਲ ਤਬਾਹ ਹੋ ਗਈ ਸੀ, ਜਿਸ ਕਾਰਨ ਕਿਸਾਨਾਂ ਲਈ ਮੁਸ਼ਕਲਾਂ ਖੜੀਆਂ ਹੋ ਗਈਆਂ ਸਨ। ਕਈ ਪਿੰਡਾਂ ਵਿਚ ਕਿਸਾਨਾਂ ਨੇ ਖਰਾਬ ਹੋਈ ਨਰਮੇ ਦੀ ਫਸਲ ਨੂੰ ਵਾਹ ਕੇ ਦੁਬਾਰਾ ਤੋਂ ਬੀਜਣਾ ਸ਼ੁਰੂ ਕਰ ਦਿੱਤਾ ਹੈ ਪਰ ਕਈ ਕਿਸਾਨ ਸਰਕਾਰ ਵੱਲ ਟੇਕ ਲਗਾਈ ਬੈਠੇ ਹਨ ਅਤੇ ਉਹ ਸਰਕਾਰ ਤੋਂ ਫਸਲ ਦੀ ਗਿਰਦਾਵਰੀ ਕਰਵਾ ਕੇ ਮੁਆਵਜ਼ੇ ਦੀ ਮੰਗ ਕਰ ਰਹੇ ਹਨ।

LEAVE A REPLY

Please enter your comment!
Please enter your name here