ਅੰਮਿ੍ਰਤਸਰ – ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ ਅੱਜ ਅਕਾਲ ਚਲਾਣਾ ਕਰ ਗਏ ਹਨ। ਬੁੱਧਵਾਰ ਸਵੇਰੇ ਉਨਾਂ ਨੇ ਆਖ਼ਰੀ ਸਾਹ ਲਏ। ਮਿਲੀ ਜਾਣਕਾਰੀ ਮੁਤਾਬਕ ਗਿਆਨੀ ਪੂਰਨ ਸਿੰਘ ਦਾ ਅੰਤਿਮ ਸਸਕਾਰ ਕੱਲ ਭਾਵ ਕਿ 26 ਸਤੰਬਰ ਵੀਰਵਾਰ ਨੂੰ ਕੀਤਾ ਜਾਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਭਾਗ ਸਿੰਘ ਅਣਖੀ, ਅਮਰਜੀਤ ਸਿੰਘ ਭਾਟੀਆ ਜਨਰਲ ਸਕੱਤਰ ਆਲ ਇੰਡੀਆ ਭਾਟੀਆ ਬਰਾਦਰੀ, ਰਾਣਾ ਪਲਵਿੰਦਰ ਸਿੰਘ ਸੀਨੀਅਰ ਅਕਾਲੀ ਨੇਤਾ, ਗੁਰਪ੍ਰਤਾਪ ਸਿੰਘ ਟਿੱਕਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਨੇ ਉਨਾਂ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ 11:00 ਵਜੇ ਸ਼ੋਕ ਸਭਾ ਵੀ ਰੱਖੀ ਗਈ ਸੀ।
ਨਰਿੰਦਰਪਾਲ ਸਿੰਘ ਹੁੰਦਲ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ
ਇੰਡੋ ਅਮੈਰਿਕਨ ਟਾਈਮਜ਼ ਦੇ ਮੱੁਖ ਸੰਪਾਦਕ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਮੈਰਿਕਾ ਦੇ ਸੀਨੀਅਰ ਵਾਈਸ ਪ੍ਰਧਾਨ ਨਰਿੰਦਰਪਾਲ ਸਿੰਘ ਹੁੰਦਲ ਨੇ ਕਿਹਾ ਕਿ ਉਹ ਸਿੰਘ ਸਾਹਿਬ ਗਿਆਨੀ ਪੂਰਨ ਸਿੰਘ ਜੀ ਦੇ ਅਕਾਲ ਚਲਾਣੇ ’ਤੇ ਡੂੰਘ ਦੁੱਖ ਦਾ ਪ੍ਰਗਟਾਵਾ ਕਰਦੇ ਹਨ। ਉਨਾਂ ਕਿਹਾ ਕਿ ਸਿੱਖ ਪੰਥ ਗਿਆਨੀ ਪੂਰਨ ਸਿੰਘ ਜੀ ਦੀ ਸਿੱਖ ਪੰਥ ਨੂੰ ਦੇਣ ਨਹੀਂ ਭੁਲਾ ਸਕਦੇ। ਉਨਾਂ ਦੱਸਿਆ ਕਿ ਦਰਬਾਰ ਸਾਹਿਬ ’ਤੇ ਭਾਰਤੀ ਫੌਜਾਂ ਵਲੋਂ ਕੀ ਗਏ ਹਮਲੇ (ਆਪ੍ਰੇਸ਼ਨ ਬਲਿਊ ਸਟਾਰ) ਦੌਰਾਨ ਵਰਦੀਆਂ ਗੋਲੀਆਂ ਵਿਚ ਸ੍ਰੀ ਦਰਬਾਰ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠ ਕੇ ਗ੍ਰੰਥੀ ਸਿੰਘ ਵਜੋਂ ਸੇਵਾ ਨਿਭਾਈ ਸੀ ਜਿਸ ਨੂੰ ਸਿੱਖ ਪੰਥ ਕਦੇ ਵੀ ਭੁਲਾ ਨਹੀਂ ਸਕਦਾ।

LEAVE A REPLY

Please enter your comment!
Please enter your name here