ਮੁੰਬਈ (ਬਿਊਰੋ) : ਅੱਜਕਲ ਵਰੁਣ ਧਵਨ, ਕਰਨ ਜੌਹਰ ਦੀ ਪ੍ਰੋਡਕਸ਼ਨ ਫਿਲਮ ‘ਕਲੰਕ’ ਦੇ ਅਸਫਲ ਹੋਣ ਮਗਰੋਂ ਆਪਣੇ ਆਉਣ ਵਾਲੇ ਪ੍ਰੋਜੈਕਟਸ ‘ਤੇ ਜ਼ਿਆਦਾ ਧਿਆਨ ਦਿੰਦੇ ਨਜ਼ਰ ਆ ਰਹੇ ਹਨ। ਵਰੁਣ ਆਪਣੀ ਫਿਲਮ ‘ਸਟ੍ਰੀਟ ਡਾਂਸਰ’ ਲਈ ਕਾਫੀ ਤਿਆਰੀਆਂ ਕਰ ਰਹੇ ਹਨ। ਹਾਲ ਹੀ ‘ਚ ਫਿਲਮ ਦੇ ਪਹਿਲੇ ਸ਼ੈਡਿਊਲ ਦੀ ਸ਼ੂਟਿੰਗ ਖਤਮ ਹੋਈ ਹੈ। ਇਸ ਦੇ ਅਗਲੇ ਸ਼ੈਡਿਊਲ ਦੀ ਸ਼ੂਟਿੰਗ ਹੁਣ ਦੁਬਈ ‘ਚ ਸ਼ੁਰੂ ਹੋ ਜਾ ਰਹੀ ਹੈ। ਇਸ ਦੇ ਨਾਲ ਹੀ ਜਿੱਥੇ ਇਹ ਫਿਲਮ ਪਹਿਲਾਂ ਇਸੇ ਸਾਲ ਰਿਲੀਜ਼ ਹੋਣੀ ਸੀ ਪਰ ਹੁਣ ਫਿਲਮ ਦੀ ਰਿਲੀਜ਼ ਡੇਟ ਕੁਝ ਅੱਗੇ ਖਿਸਕ ਗਈ ਹੈ। ਜੀ ਹਾਂ, ਇਸ ਦੀ ਜਾਣਕਾਰੀ ਫਿਲਮ ਮੇਕਰਸ ਨੇ ਕੁਝ ਸਮਾਂ ਪਹਿਲਾਂ ਹੀ ਦਿੱਤੀ ਹੈ. ਵਰੁਣ ਨੇ ਸੋਸ਼ਲ ਮੀਡੀਆ ‘ਤੇ ਇਸ ਪੋਸਟ ਨੂੰ ਸ਼ੇਅਰ ਕਰਕੇ ਇਸ ਦਾ ਐਲਾਨ ਕੀਤਾ।

LEAVE A REPLY

Please enter your comment!
Please enter your name here