ਸੰਗਰੂਰ : ਸੰਗਰੂਰ ਦੇ ਪਿੰਡ ਭਗਵਾਨਪੂਰਾ ਵਿਚ ਵੀਰਵਾਰ ਨੂੰ 4 ਵਜੇ ਦੇ ਕਰੀਬ 145 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੇ 2 ਸਾਲਾ ਬੱਚੇ ਫਤਿਹਵੀਰ ਨੂੰ ਅੱਜ 40 ਘੰਟੇ ਹੋ ਗਏ ਹਨ। 40 ਘੰਟਿਆਂ ਤੋਂ ਲਗਾਤਾਰ ਬਚਾਅ ਲਈ ਚੱਲ ਰਹੇ ਰੈਸਕਿਊ ਆਪਰੇਸ਼ਨ ਦੇ ਬਾਅਦ ਵੀ ਬੱਚੇ ਨੂੰ ਬਾਹਰ ਨਹੀਂ ਕੱਢਿਆ ਜਾ ਸਕਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਡਿੱਗਦੇ ਸਮੇਂ ਬੱਚੇ ਦੀ ਮਾਂ ਗਗਨਦੀਪ ਕੌਰ ਨੇ ਉਸ ਨੂੰ ਫੜਨ ਦੀ ਕੌਸ਼ਿਸ਼ ਵੀ ਕੀਤੀ ਪਰ ਉਹ ਅਸਫਲ ਹੋ ਗਈ। ਬੱਚੇ ਕੋਲ ਪਾਈਪ ਰਾਹੀਂ ਆਕਸੀਜਨ ਅਤੇ ਵਾਇਰ ਨਾਲ ਕੈਮਰਾ ਪਹੁੰਚਾਇਆ ਗਿਆ ਹੈ। ਉਥੇ ਹੀ ਵੱਡੀ ਗਿਣਤੀ ਵਿਚ ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਵੀ ਆਪਣੇ ਪੱਧਰ ‘ਤੇ ਬਚਾਅ ਕਾਰਜਾਂ ਵਿਚ ਮਦਦ ਕੀਤੀ ਜਾ ਰਹੀ ਹੈ ਅਤੇ ਅੱਜ ਦੁਪਹਿਰ ਤੱਕ ਬੱਚੇ ਨੂੰ ਬਾਹਰ ਕੱਢਿਆ ਜਾ ਸਕਦਾ ਹੈ। ਦੱਸ ਦੇਈਏ ਕਿ ਫਤਿਹਵੀਰ ਪਰਿਵਾਰ ਦਾ ਇਕਲੌਤਾ ਬੇਟਾ ਹੈ ਅਤੇ 10 ਜੂਨ ਨੂੰ ਉਸ ਦਾ ਜਨਮਦਿਨ ਹੈ।

LEAVE A REPLY

Please enter your comment!
Please enter your name here